P. S. E. B ਦੀ ਪਾਠਪੁਸਤਕ ਦੇ ਅਭਿਆਸ ਪ੍ਰਸ਼ਨਾਂ ਵਿੱਚੋਂ ਮਹੱਤਵਪੂਰਨ Numerical ਹੱਲ ਕਰਕੇ ਆਪ ਜੀ ਨਾਲ ਸਾਂਝੇ ਕਰ ਰਹੇ ਹਾਂ।
1) 5 cm ਲੰਬੀ ਵਸਤੂ ਨੂੰ 10 cm ਫੋਕਸ ਦੂਰੀ ਦੇ ਕਿਸੇ ਅਭਿਸਾਰੀ ਲੈੱਨਜ਼ ਤੋਂ 25 cm ਦੂਰੀ ਉੱਤੇ ਰੱਖਿਆ ਗਿਆ ਹੈ। ਪ੍ਰਕਾਸ਼ ਕਿਰਨ ਰੇਖਾ ਚਿੱਤਰ ਖਿੱਚ ਕੇ ਬਣਨ ਵਾਲੇ ਪ੍ਰਤਿਬਿੰਬ ਦੀ ਸਥਿਤੀ, ਸਾਈਜ਼ ਅਤੇ ਪ੍ਰਕਿਰਤੀ ਗਿਆਤ ਕਰੋ।
2) 15 cm ਫੋਕਸ ਦੂਰੀ ਦਾ ਕੋਈ ਅਵਤਲ ਲੈੱਨਜ਼ ਕਿਸੇ ਵਸਤੂ ਦਾ ਪ੍ਰਤਿਬਿੰਬ ਲੈੱਨਜ਼ ਤੋਂ 10cm ਦੂਰੀ ਉੱਤੇ ਬਣਾਉਂਦਾ ਹੈ। ਵਸਤੂ ਲੈੱਨਜ਼ ਤੋਂ ਕਿੰਨੀ ਦੂਰੀ ਉੱਤੇ ਸਥਿਤ ਹੈ? ਕਿਰਨ ਰੇਖਾ ਚਿੱਤਰ ਬਣਾਓ।
3) ਉਸ ਲੈੱਨਜ਼ ਦੀ ਫੋਕਸ ਦੂਰੀ ਗਿਆਤ ਕਰੋ ਜਿਸ ਦੀ ਸ਼ਕਤੀ −2.0 D ਹੈ। ਇਹ ਕਿਸ ਪ੍ਰਕਾਰ ਦਾ ਲੈੱਨਜ਼ ਹੈ?
4) ਕੋਈ ਡਾਕਟਰ +1.5 D ਸ਼ਕਤੀ ਦਾ ਸੰਸ਼ੋਧਿਤ ਲੈੱਨਜ਼ ਨਿਰਧਾਰਿਤ ਕਰਦਾ ਹੈ। ਲੈੱਨਜ਼ ਦੀ ਫੋਕਸ ਦੂਰੀ ਗਿਆਤ ਕਰੋ। ਕੀ ਨਿਰਧਾਰਿਤ ਲੈੱਨਜ਼ ਅਭਿਸਾਰੀ ਜਾਂ ਅਪਸਾਰੀ ਹੈ?
5) ਉੱਤਲ ਲੈੱਨਜ਼ ਦੀ ਫੋਕਸ ਦੂਰੀ 20cm ਹੈ ਇਸ ਦਾ ਗੋਲਾਈਦਾਰ ਅਰਧ ਵਿਆਸ ਪਤਾ ਕਰੋ?
6) ਕਿਸੇ ਅਗਿਆਤ ਪ੍ਰਤਿਰੋਧਕ ਦੇ ਸਿਰਿਆਂ ਤੇ 12V ਦੀ ਬੈਟਰੀ ਜੋੜਨ ਤੇ ਸਰਕਟ ਵਿੱਚ 2, 5 mA ਬਿਜਲਈ ਧਾਰਾ ਪ੍ਰਵਾਹਿਤ ਹੁੰਦੀ ਹੈ। ਪ੍ਰਤਿਰੋਧਕ ਦੇ ਪ੍ਰਤਿਰੋਧ ਦੀ ਗਣਨਾ ਕਰੋ।
7) 9V ਦੀ ਬੈਟਰੀ ਨੂੰ 0. 2Ω, 0, 3Ω, 0, 4Ω, 0. 5Ω ਅਤੇ 12Ω ਪ੍ਰਤਿਰੋਧਕਾਂ ਨਾਲ ਲੜੀ ਵਿੱਚ ਜੋੜਿਆ ਗਿਆ ਹੈ। 12Ω ਦੇ ਪ੍ਰਤਿਰੋਧਕ ਵਿੱਚ ਕਿੰਨੀ ਬਿਜਲਈ ਧਾਰਾ ਪ੍ਰਵਾਹਿਤ ਹੋਵੇਗੀ?
8) ਇਹ ਦਰਸਾਓ ਕਿ ਤੁਸੀਂ 60 ਪ੍ਰਤਿਰੋਧ ਦੇ ਤਿੰਨ ਪ੍ਰਤਿਰੋਧਕਾਂ ਨੂੰ ਕਿਸ ਪ੍ਰਕਾਰ ਜੋੜੋਗੇ ਕਿ ਸੰਯੋਗ ਦਾ ਪ੍ਰਤਿਰੋਧ: (i)9 Ω, (ii)4 Ω ਹੋਵੇ।
9) ਕਿਸ ਵਿੱਚ ਵਧੇਰੇ ਬਿਜਲਈ ਊਰਜਾ ਵਰਤੀ ਜਾਂਦੀ ਹੈ; 250W ਦਾ ਟੀ.ਵੀ. ਸੈੱਟ ਜੋ ਇੱਕ ਘੰਟੇ ਤੱਕ ਚਲਾਇਆ ਜਾਂਦਾ ਹੈ। ਜਾਂ 1200W ਦਾ ਪੋਸਟਰ ਜੋ 10 ਮਿੰਟ ਲਈ ਚਲਾਇਆ ਜਾਂਦਾ ਹੈ?
10) 220V ਦੀ ਬਿਜਲਈ ਲਾਇਨ ਉੱਤੇ ਉਪਯੋਗ ਕੀਤੇ ਜਾਣ ਵਾਲੇ ਬਹੁਤ ਸਾਰੇ ਬਲਬ ਨੂੰ 10W ਅੰਕਿਤ ਕੀਤਾ ਗਿਆ ਹੈ। ਜੇਕਰ 220V ਲਾਇਨ ਵਿੱਚ ਅਨੁਮਾਨਤ ਅਧਿਕਤਮ ਬਿਜਲਈ ਧਾਰਾ 51 ਹੈ ਤਦ ਇਸ ਲਾਇਨ ਦੀਆਂ ਦੋ ਤਾਰਾਂ ਵਿੱਚ ਕਿੰਨੇ ਬੱਲਬ ਸਮਾਨਾਂਤਰ ਵਿੱਚ ਜੋੜੇ ਜਾ ਸਕਦੇ ਹਨ?